ਅਬੋਹਰ: ਅਬੋਹਰ ਦੇ DSP ਰਹੇ ਏਸੀਪੀ ਸੰਦੀਪ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਤੋਂ ਬਾਅਦ DSP ਦਫਤਰ ਵਿਖੇ ਪੁਲਿਸ ਅਧਿਕਾਰੀਆਂ ਨੇ ਦਿੱਤੀ ਸ਼ਰਧਾਂਜਲੀ
ਅਬੋਹਰ ਦੇ ਵਿੱਚ ਬਤੌਰ ਡੀਐਸਪੀ ਆਪਣੀਆਂ ਸੇਵਾਵਾਂ ਦੇ ਚੁੱਕੇ ਅਤੇ ਹੁਣ ਲੁਧਿਆਣੇ ਦੇ ਵਿੱਚ ਪੰਜਾਬ ਪੁਲਿਸ ਦੇ ਏਸੀਪੀ ਸੰਦੀਪ ਸਿੰਘ ਅਤੇ ਉਹਨਾਂ ਦੇ ਗਨਮੈਨ ਦੀ ਲੁਧਿਆਣਾ ਦੇ ਸਮਰਾਲਾ ਦੇ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਅਬੋਹਰ ਡੀਐਸਪੀ ਦਫਤਰ ਦੇ ਵਿੱਚ ਡੀਐਸਪੀ ਅਰੁਣ ਮੁੰਡਨ ਦੀ ਅਗਵਾਈ ਦੇ ਵਿੱਚ ਪੁਲਿਸ ਟੀਮ ਵੱਲੋਂ ਉਹਨਾ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ ਅਤੇ ਪ੍ਰਮਾਤਮਾ ਤੋਂ ਉਹਨਾ ਦੀ ਆਤਮਿਕ ਸ਼ਾਂਤੀ ਲਈ ਕਾਮਨਾ ਕੀਤੀ ਗਈ।