ਆਨੰਦਪੁਰ ਸਾਹਿਬ: ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭ
ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ ਲੈ ਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਸਾਡੇ ਨਾਲ ਗੱਲਬਾਤ ਕਰਦਿਆਂ ਹੋਣ ਵਾਲੇ ਸਮਾਗਮਾਂ ਸਬੰਧੀ ਵਿਸਥਾਰ ਰੂਪ ਵਿੱਚ ਜਾਣਕਾਰੀ ਵੀ ਦਿੱਤੀ ਗਈ