ਅਬੋਹਰ: ਅਬੋਹਰ ਦੇ ਵਿੱਚ ਭਾਰਤੀ ਜਨਤਾ ਪਾਰਟੀ ਨੇ ਫੂਕਿਆ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ
ਅੱਜ ਅਬੋਹਰ ਦੇ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ । ਜਿਸ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਵੱਲੋਂ ਕੀਤੀ ਗਈ । ਜਿਨਾਂ ਨੇ ਕਿਹਾ ਕਿ ਰਾਜਾ ਵੜਿੰਗ ਵੱਲੋਂ ਦੇਸ਼ ਦੇ ਗ੍ਰਿਹ ਮੰਤਰੀ ਰਹੇ ਬੂਟਾ ਸਿੰਘ ਤੇ ਟਿੱਪਣੀ ਕੀਤੀ ਗਈ ਹੈ । ਤੇ ਮਾੜੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ । ਜਿਸ ਨੂੰ ਲੈ ਕੇ ਉਹਨਾਂ ਵਿੱਚ ਰੋਸ਼ ਪਾਇਆ ਜਾ ਰਿਹਾ ਹੈ