ਮਲੋਟ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਖੇਮਾਖੇੜਾ, ਭਾਈ ਕੇਰਾਂ ਤੇ ਮਾਹਣੀ ਖੇੜਾ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੂਬੇ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਲੰਬੀ ਦੇ ਪਿੰਡ ਖੇਮਾਖੇੜਾ, ਭਾਈ ਕੇਰਾਂ ਅਤੇ ਮਾਹਣੀ ਖੇੜਾ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂ ਅਮੀਤ ਖੁੱਡੀਆਂ ਨੇ ਕਿਹਾ ਕਿ ਸਰਕਾਰ ਦਾ ਇੱਕੋ-ਇਕ ਉਦੇਸ਼ ਹਰ ਪਿੰਡ ਤੇ ਘਰ ਨੂੰ ਨਸ਼ਾ ਮੁਕਤ ਕਰਨਾ ਹੈ ।