ਅੰਮ੍ਰਿਤਸਰ 2: ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਪੰਜਾਬ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਸਮਾਗਮ ਦੌਰਾਨ ਗੁਰਬਾਣੀ ਕੀਰਤਨ ਤੇ ਅਰਦਾਸ ਹੋਈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਜ਼ਮਾਂ ਦੀ ਸੇਵਾ ਭਾਵਨਾ ਤੇ ਸਹਾਇਤਾ ਯੋਗਦਾਨ ਦੀ ਪ੍ਰਸ਼ੰਸਾ ਕੀਤੀ।