ਸੰਗਰੂਰ: ਜਰਹੀਲੀ ਸ਼ਰਾਬ ਕਾਰਨ ਮਰੇ ਵਿਅਕਤੀਆਂ ਦੇ ਕਾਤਲਾਂ ਖਿਲਾਫ 302 ਦਾ ਪਰਚਾ ਦਰਜ ਕੀਤਾ ਜਾਵੇ- ਆਲ ਇੰਡੀਆ ਕਿਸਾਨ ਕਾਂਗਰਸ ਰਾਸ਼ਟਰੀ ਕੋਆਰਡੀਨੇਟਰ ਹਰਪ੍ਰੀਤ
ਪਿਛਲੇ ਦਿਨੀਂ ਜ਼ਿਲ੍ਹ ਸੰਗਰੂਰ ਦੇ ਪਿੰਡ ਗੁੱਜਰਾਂ ਅਤੇ ਟਿੱਬੀ (ਸੁਨਾਮ) 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਵਿਅਕਤੀਆਂ ਦੀ ਮੌਤ 'ਤੇ ਸਵਾਲ ਚੁੱਕਦੇ ਹੋਏ ਆਲ ਇੰਡੀਆ ਕਿਸਾਨ ਕਾਂਗਰਸ ਦੇ ਰਾਸ਼ਟਰੀ ਕੋਆਰਡੀਨੇਟਰ ਹਰਪ੍ਰੀਤ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਬੇਕਸੂਰ ਵਿਅਕਤੀਆਂ ਦੀ ਮੌਤ ਦਾ ਕਾਰਨ ਪੰਜਾਬ ਸਰਕਾਰ ਦੀ ਨਾਲਾਇਕੀ ਹੈ। ਇਸ ਲਈ ਬੇਕਸੂਰ ਲੋਕਾਂ ਦੀ ਮੌਤ ਦੀ ਜ਼ਿੰਮੇਵਾਰੀ ਲੈਂਦੇ ਹੋਏ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਅਸਤੀਫਾ ਦੇਣਾ ਚਾਹੀਦਾ ਹੈ।