ਅੰਮ੍ਰਿਤਸਰ 2: ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਵੱਲੋਂ ਭੰਡਾਰੀ ਪੁੱਲ ‘ਤੇ ਬੀਜੇਪੀ ਖ਼ਿਲਾਫ਼ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਨੇ ਭੰਡਾਰੀ ਪੁੱਲ ‘ਤੇ ਬੀਜੇਪੀ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਸੰਵਿਧਾਨ ਖ਼ਤਮ ਕਰਨ ਦੀ ਸਾਜ਼ਿਸ਼ ਦਾ ਦੋਸ਼ ਲਾਇਆ। ਇੰਦਰਜੀਤ ਸਿੰਘ ਨੇ ਕਿਹਾ ਕਿ ਬੀਜੇਪੀ ਜਾਤੀਵਾਦ ਵਧਾ ਰਹੀ ਹੈ ਅਤੇ ਡਾ. ਅੰਬੇਡਕਰ ਜੀ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਐਸਸੀ ਵਿੰਗ ਨੇ ਚੇਤਾਵਨੀ ਦਿੱਤੀ ਕਿ ਇਹ ਕਦਮ ਬਰਦਾਸ਼ਤ ਨਹੀਂ ਕੀਤੇ ਜਾਣਗੇ।