ਮਲੇਰਕੋਟਲਾ: ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋ ਦਾ ਮਲੇਰਕੋਟਲਾ ਦੌਰਾ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ।
ਰਾਸ਼ਨ ਵੰਡ ਪ੍ਰਣਾਲੀ ਵਿੱਚ ਕਿਸੇ ਕਿਸਮ ਦੀ ਕੋਈ ਕੁਤਾਹੀ ਨਾ ਵਰਤੀ ਜਾਵੇ ਅਤੇ ਲੋਕਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਜਿਸ ਨੂੰ ਲੈ ਕੇ ਮਲੇਰਕੋਟਲਾ ਜਿਲੇ ਅੰਦਰ ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋ ਵੱਲੋਂ ਦੌਰਾ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖੋ ਵੱਖ ਅਧਿਕਾਰੀਆਂ ਨਾਲ ਇੱਕ ਮੀਟਿੰਗ ਵੀ ਕੀਤੀ ਗਈ।