ਲੁਧਿਆਣਾ ਪੱਛਮੀ: ਲੁਧਿਆਣਾ ਦੇ ਢੰਡਾਰੀ ਇਲਾਕੇ 'ਚ ਰੇਲਵੇ ਲਾਈਨ ਤੋਂ ਮਿਲੀ ਅਣਪਛਾਤੀ ਔਰਤ ਦੀ ਲਾਸ਼
ਲੁਧਿਆਣਾ ਦੇ ਢੰਡਾਰੀ ਇਲਾਕੇ ਵਿੱਚ ਰੇਲਵੇ ਲਾਈਨ ਤੋਂ 30-35 ਸਾਲਾ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ। ਜੀ.ਆਰ.ਪੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਰੇਲ ਹਾਦਸੇ ਦਾ ਲੱਗ ਰਿਹਾ ਹੈ, ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਅਸਲ ਕਾਰਨ ਸਪੱਸ਼ਟ ਹੋਣਗੇ।