ਮੁਕਤਸਰ: ਪਿੰਡ ਰੁਪਾਣਾ ਵਿਖੇ ਪਿੰਡ ਵਾਸੀਆਂ ਨੇ ਸੜਕ ਦੀ ਖਸਤਾ ਹਾਲਾਤ ਨੂੰ ਲੈ ਕੇ ਕੀਤਾ ਚੱਕਾ ਜਾਮ
ਪਿੰਡ ਰੁਪਾਣਾ ਵਿਖੇ ਪਿੰਡ ਵਾਸੀਆਂ ਨੇ ਚੱਕਾ ਜਾਮ ਕਰਕੇ ਆਪਣਾ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਰੁਪਾਣਾ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਸੜਕ ਨਹੀਂ ਬਣੀ। ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਇਸ ਸਬੰਧੀ ਕਈ ਵਾਰ ਅਸੀਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਦੱਸ ਚੁੱਕੇ ਹਾਂ। ਪਰ ਕੋਈ ਸਥਾਈ ਹੱਲ ਨਹੀਂ ਹੋਇਆ ।ਜਿਸ ਨੂੰ ਲੈ ਕੇ ਅੱਜ ਮਜਬੂਰ ਨੇ ਰੋਸ ਪ੍ਰਦਰਸ਼ਨ ਕਰਨਾ ਪਿਆ।