ਪਠਾਨਕੋਟ: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਦਾ ਜੱਥਾ ਅੰਮ੍ਰਿਤਸਰ ਲਈ ਰਵਾਨਾ
ਪਠਾਨਕੋਟ ਦੇ ਪਿੰਡ ਦੁਨੇਰੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਦਾ ਇੱਕ ਜੱਥਾ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਸੁਜਾਨਪੁਰ ਦੇ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਨੇ ਹਰੀ ਝੰਡੀ ਦਿਖਾ ਕੇ ਜੱਥੇ ਨੂੰ ਤੋਰਿਆ।