ਸੰਗਰੂਰ: ਜਸਪ੍ਰੀਤ ਸਿੰਘ ਭਾਰਤੀ ਜਨਤਾ ਪਾਰਟੀ ਯੂਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਗਏ
ਸੰਗਰੂਰ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਇਕ ਲਿਸਟ ਜਾਰੀ ਕੀਤੀ ਗਈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦਾ ਜ਼ਿਲ੍ਹਾ ਸੰਗਰੂਰ ਦਾ ਜਰਨਲ ਸਕੱਤਰ ਜਸਪ੍ਰੀਤ ਸਿੰਘ ਨੂੰ ਬਣਾਇਆ ਗਿਆ। ਮੀਡੀਆ ਨਾਲ ਗੱਲ ਕਰਦੇ ਹੋਏ ਨਵ ਨਿਯੁਕਤ ਜਸਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ 'ਤੇ ਭਰੋਸਾ ਪ੍ਰਗਟਾਇਆ।