ਸੰਗਰੂਰ: ਮੁੱਖ ਮੰਤਰੀ ਸਾਹਿਬ ਨੂੰ ਘਟਨਾ ਦੀ ਜਿੰਮੇਵਾਰੀ ਲੈਂਦੇ ਹੋਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ: ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿੱਤ ਮੰਤਰੀ
ਅੱਜ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਮੁੱਖ ਮੰਤਰੀ ਦੇ ਜ਼ਿਲ੍ਹੇ ਸੰਗਰੂਰ ਵਿੱਚ ਸੁਨਾਮ ਵਿਖੇ ਨਕਲੀ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਹਫ਼ਤੇ ਵਿੱਚ ਵਾਪਰੀ ਇਸ ਦੂਜੀ ਦੁਖਦਾਈ ਘਟਨਾ ਲਈ ਸਿੱਧੇ ਤੌਰ ਤੇ ਸਰਕਾਰ ਦੇ ਆਗੂ, ਸੰਬੰਧਿਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਜ਼ਿੰਮੇਵਾਰ ਹਨ।