ਸੁਨਾਮ: ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੇ ਸੁਨਾਮ ਪੁਲਿਸ ਅਤੇ ਤਮਿਲਨਾਡੂ ਦੀ ਫੋਰਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ,
Sunam, Sangrur | May 30, 2024 ਲੋਕ ਸਭਾ ਇਲੈਕਸ਼ਨ ਦੇ ਮੱਦੇ ਨਜ਼ਰ ਤਮਿਲਨਾਡੂ ਦੀ ਪੁਲਿਸ ਫੋਰਸ ਅਤੇ ਸੁਨਾਮ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ ਸੁਨਾਮ ਸਿਟੀ ਐਸਐਚ ਓ ਸੁਖਬੀਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਲੈਕਸ਼ਨ ਕਮਿਸ਼ਨ ਅਤੇ ਸੀਨੀਅਰ ਪੁਲਿਸ ਅਫਸਰਾਂ ਦੀਆਂ ਹਦਾਇਤਾਂ ਤੇ ਸ਼ਹਿਰ ਵਿੱਚ ਸ਼ਾਂਤੀ ਬਣਾਏ ਰੱਖਣ ਅਤੇ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਤੋਂ ਕਰ ਸਕਣ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ,