ਅੰਮ੍ਰਿਤਸਰ 2: ਕੇਂਦਰੀ ਮੰਤਰੀ ਜਤਿਨ ਪ੍ਰਸਾਦ ਹਰਿਮੰਦਰ ਸਾਹਿਬ ਨਤਮਸਤਕ, ਹੜ ਪੀੜਤਾਂ ਲਈ ਮਦਦ ਦਾ ਭਰੋਸਾ
ਕੇਂਦਰੀ ਮੰਤਰੀ ਜਤਿਨ ਪ੍ਰਸਾਦ ਨੇ ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਮੱਥਾ ਟੇਕ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਹੜ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੀੜਤਾਂ ਦੀ ਹਰ ਸੰਭਵ ਮਦਦ ਕਰੇਗੀ। ਪ੍ਰਧਾਨ ਮੰਤਰੀ ਮੋਦੀ ਦੇ ਜਨਮਦਿਨ ਮੌਕੇ ਉਨ੍ਹਾਂ ਦੀ ਲੰਬੀ ਉਮਰ ਲਈ ਵੀ ਅਰਦਾਸ ਕੀਤੀ