ਸੀਨੀਅਰ ਕਪਤਾਨ ਪੁਲਿਸ ਡਾ.ਮਹਿਤਾਬ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾ-2024 ਨੂੰ ਸੁਰੱਖਿਅਤ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾ ਦਾ ਅਸਲਾ ਮਿਤੀ 31-03-2024 ਤੱਕ ਸ਼ਾਮ 5:00 ਵਜੇ ਤੱਕ ਸਬੰਧਤ ਪੁਲਿਸ ਥਾਣਾ ਜਾਂ ਗੰਨ ਹਾਊਸ ਵਿਖੇ ਜਮ੍ਹਾ ਕਰਵਾਇਆ ਜਾਵੇ।