ਭਿੱਖੀਵਿੰਡ: ਮਾੜੀ ਮੇਘਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਰਾਮ ਸਿੰਘ ਨੇ ਕਿਸਾਨ ਵਰਕਰਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਮਾੜੀ ਮੇਘਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਰਾਮ ਸਿੰਘ ਨੇ ਕਿਸਾਨ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਲ ਨੇ ਜਾਣਕਾਰੀ ਸਾਂਝੀ ਕਰਦੇ ਕਿਹਾ ਕਿ ਪੰਜਾਬ ਦੀ ਇਮਾਨਦਾਰ ਸਰਕਾਰ ਵੱਲੋਂ ਦੇਸ ਦੇ 9 ਧਨਾਢ ਕਾਰਪੋਰੇਟ ਘਰਾਣਿਆਂ ਨੂੰ ਵੱਖ-ਵੱਖ ਜਿਲ੍ਹਿਆਂ ਵਿੱਚ ਹਾੜੀ ਦੇ ਸੀਜਨ 2024-25 ਲਈ ਕਣਕ ਦੇ ਫ਼ਸਲ ਦੀ ਖਰੀਦ ਅਤੇ ਵੇਚਣ ਅਤੇ ਸਟੋਰ ਕਰਨ ਦੀ ਮੰਜੂਰੀ ਦੇ ਦਿੱਤੀ ਹੈ। ਇਸ ਨੂੰ ਲੈਕੇ ਮੀਟਿੰਗ ਕੀਤੀ ਗਈ।