ਗਿੱਦੜਬਾਹਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 21 ਮਈ ਨੂੰ ਜਗਰਾਉਂ ਵਿਖੇ ਕੀਤਾ ਜਾਵੇਗਾ ਕਿਸਾਨਾਂ ਦਾ ਇਕੱਠ : ਬੀਕੇਯੂ ਮਾਨਸਾ ਬਲਾਕ ਪ੍ਰਧਾਨ ਸੁਖਮੰਦਰ ਸਿੰਘ
ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਗਿੱਦਰਬਾਹਾ ਦੇ ਪ੍ਰਧਾਨ ਸੁਖਮੰਦਰ ਸਿੰਘ ਗਿਆਨੀ ਹੁਸਨਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 21 ਮਈ 2024 ਨੂੰ ਜਗਰਾਉਂ ਵਿਖੇ ਕਿਸਾਨਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ ਜਿਸ ਵਿੱਚ ਲੋਕਾਂ ਨੂੰ ਭਾਜਪਾ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਜਾਵੇਗੀ।| ਉਨਾਂ ਕਿਹਾ ਕਿ ਭਾਜਪਾ ਕਿਸਾਨਾਂ,ਮਜ਼ਦੂਰਾਂ, ਦੁਕਾਨਦਾਰਾਂ ਸਮੇਤ ਹਰ ਵਰਗ ਦੀ ਵਿਰੋਧੀ ਹੈ।|