ਭਿੱਖੀਵਿੰਡ: ਵਿਧਾਇਕ ਸਰਵਨ ਸਿੰਘ ਧੁੰਨ ਨੇ ਨਾਰਲੀ ਪਹੁੰਚ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਮੌਤ ਦਾ ਸ਼ਿਕਾਰ ਹੋਈਆਂ 3 ਮਹਿਲਾਵਾਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਪਿੰਡ ਨਾਰਲੀ ਤੋਂ ਲਗਭਗ 20-25 ਮੈਂਬਰ ਸ੍ਰੀ ਅਨੰਦਪੁਰ ਸਾਹਿਬ ਅਤੇ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਦਰਸ਼ਨਾਂ ਦੀ ਯਾਤਰਾਂ 'ਤੇ ਗਏ ਸਨ, ਵਾਪਸੀ ਦੋਰਾਨ ਗੋਇੰਦਵਾਲ ਕਪੂਰਥਲਾ ਰੋਡ ਨਜ਼ਦੀਕ ਉਨ੍ਹਾਂ ਦੀ ਗੱਡੀ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਜਿੰਨਾ ਮੈਂਬਰਾਂ ਦੀ ਮੌਤ ਹੋ ਗਈ ਸੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਕੇ ਅਫ਼ਸੋਸ ਪ੍ਰਗਟ ਕੀਤਾ ਅਤੇ ਜ਼ਖ਼ਮੀ ਮੈਂਬਰਾਂ ਦਾ ਹਾਲ ਚਾਲ ਜਾਣਿਆਂ