ਸਰਦੂਲਗੜ੍ਹ: ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ, ਕਿਸਾਨਾਂ ਲਈ ਅਹਿਮ ਹਦਾਇਤਾਂ
ਸਰਦੂਲਗੜ੍ਹ ਵਿੱਚ ਝੋਨੇ ਦੀ ਖਰੀਦ ਸੀਜ਼ਨ ਨੂੰ ਲੈ ਕੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਗਈ ਹੈ ਅਤੇ ਗੁਆਂਢੀ ਰਾਜਾਂ ਤੋਂ ਆਉਣ ਵਾਲੇ ਝੋਨੇ 'ਤੇ ਨਜ਼ਰ ਰੱਖਣ ਲਈ ਨਾਕੇ ਲਗਾਉਣ ਦੇ ਹੁਕਮ ਦਿੱਤੇ ਗਏ ਹਨ।