ਬਠਿੰਡਾ: ਦਾਣਾ ਮੰਡੀ ਨਜਦੀਕ ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ।