ਮੋਰਿੰਡਾ: ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਰੋਸ, ਕੀਤੀ ਇਹ ਮੰਗ
ਭਾਰਤੀ ਕਿਸਾਨ ਯੂਨੀਅਨ ਸਿੱਧੂ ਨੇ ਮੰਡੀਆਂ ਵਿੱਚ ਜਮ੍ਹਾਂ ਝੋਨੇ ਦੀ ਤੁਰੰਤ ਚੁਕਾਈ ਅਤੇ ਨਮੀ ਮਾਪਣ ਵਾਲੀਆਂ ਮਸ਼ੀਨਾਂ ਦੀ ਚੈਕਿੰਗ ਦੀ ਮੰਗ ਕੀਤੀ ਹੈ। 1 ਅਕਤੂਬਰ ਤੋਂ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਲਿਫਟਿੰਗ ਦਾ ਕੋਈ ਪ੍ਰਬੰਧ ਨਾ ਹੋਣ 'ਤੇ ਕਿਸਾਨਾਂ ਨੇ ਚਿੰਤਾ ਪ੍ਰਗਟਾਈ ਹੈ।