ਗੁਰੂ ਹਰਸਹਾਏ: ਮੁਕਤਸਰ ਰੋਡ ਸ਼ਮਸ਼ਾਨ ਘਾਟ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 40 ਨਸ਼ੀਲੀਆਂ ਗੋਲੀਆਂ ਸਮੇਤ ਸਮਗਲਰ ਕੀਤਾ ਕਾਬੂ
ਮੁਕਤਸਰ ਰੋਡ ਸ਼ਮਸ਼ਾਨ ਘਾਟ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 40 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਸਮਗਲਰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਅਧਿਕਾਰੀ ਦਰਸ਼ਨ ਸਿੰਘ ਸਮੇਤ ਸਾਥੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਰਵਾਨਾ ਸੀ ਉਹਨਾਂ ਨੂੰ ਸੂਚਨਾ ਮਿਲੀ ਆਰੋਪੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਅਕਸਰ ਹੀ ਗੁਰੂ ਹਰਸਹਾਏ ਇਲਾਕੇ ਵਿੱਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਲਗਾਤਾਰ ਧੰਦਾ ਕਰਦਾ ਆ ਰਿਹਾ ਹੈ।