ਮੁਕਤਸਰ: ਜਲਾਲਾਬਾਦ ਰੋਡ ਤੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਸ਼ਹੀਦੀ ਸਮਾਰਕ ਤੇ ਸ਼ਮਾ ਰੋਸ਼ਨ ਕਰਕੇ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਾਮ 7 ਵਜੇ ਜਲਾਲਾਬਾਦ ਰੋਡ ਸਥਿਤ ਸ਼ਹੀਦੀ ਸਮਾਰਕ ਵਿਖੇ ਸ਼ਮਾ ਰੋਸ਼ਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਲੱਬ ਦੇ ਪ੍ਰਧਾਨ ਸੰਜੇ ਵਾਲੀਆਂ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਦਿਖਾਏ ਮਾਰਗ ਦੇ ਚੱਲਣ ਦੀ ਪ੍ਰੇਰਨਾ ਦਿੱਤੀ।