Public App Logo
Jansamasya
News
Maharashtra
बॉलीवुड
Bjp
National
Police
Bihar
India
कांग्रेस
Congress
Modi
Delhi
Viral
Rajasthan
Bollywood
दिल्ली
Patna
Breakingnews
Madhya_pradesh
अनिल
Cm
Nsui
Pmmodi
Rahulgandhi
यूपी
सपा
कानपुर
Pm
Uttarpradesh

ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵੱਲੋਂ ਬਾਸੋਵਾਲ ਕਾਲੋਨੀ ਦੇ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ ਮੰਦਰ ਵਿਖੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਸਥਾਪਨਾ, ਸੰਗਤਾਂ ਨਾਲ ਸਾਂਝੇ ਕੀਤੇ ਬਾਬਾ ਜੀ ਦੇ ਅਨਸੁਣੇ ਜੀਵਨ ਪ੍ਰਸੰਗ ਬਾਸੋਵਾਲ ਕਾਲੋਨੀ: ਬਾਸੋਵਾਲ ਕਾਲੋਨੀ ਦੇ ਰਾਧਾ ਕ੍ਰਿਸ਼ਨ ਠਾਕੁਰ ਦੁਆਰਾ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਵੱਲੋਂ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੀ ਮੂਰਤੀ ਦੀ ਵਿਧੀਵਤ ਸਥਾਪਨਾ ਕੀਤੀ ਗਈ। ਇਸ ਪਵਿੱਤਰ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਅਸੀਸਾਂ ਪ੍ਰਾਪਤ ਕੀਤੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਾਲ ਜੀ ਮਹਾਰਾਜ ਨੇ ਸਿੱਧ ਜੋਗੀ ਬਾਬਾ ਬਾਲਕ ਨਾਥ ਜੀ ਦੇ ਜੀਵਨ ਨਾਲ ਜੁੜੇ ਇੱਕ ਅਜਿਹੇ ਪ੍ਰਸੰਗ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ, ਜਿਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਬਾਬਾ ਬਾਲਕ ਨਾਥ ਜੀ ਨੇ ਆਪਣੇ ਜੀਵਨ ਵਿੱਚ ਤਪੱਸਿਆ, ਸਾਦਗੀ, ਨਿਮਰਤਾ ਅਤੇ ਲੋਕ ਭਲਾਈ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ। ਉਹ ਆਪਣੇ ਕੋਲ ਆਉਣ ਵਾਲੇ ਹਰ ਸ਼ਰਧਾਲੂ ਨੂੰ ਇਹੀ ਉਪਦੇਸ਼ ਦਿੰਦੇ ਸਨ ਕਿ ਪਰਮਾਤਮਾ ਦੀ ਪ੍ਰਾਪਤੀ ਦਾ ਰਸਤਾ ਹੰਕਾਰ ਨਹੀਂ, ਸਗੋਂ ਸੇਵਾ, ਸੱਚਾਈ ਅਤੇ ਭਗਤੀ ਹੈ। ਉਨ੍ਹਾਂ ਕਿਹਾ ਕਿ ਮੂਰਤੀ ਸਥਾਪਨਾ ਦਾ ਉਦੇਸ਼ ਕੇਵਲ ਧਾਰਮਿਕ ਪਰੰਪਰਾ ਨੂੰ ਅੱਗੇ ਵਧਾਉਣਾ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਬਾਬਾ ਬਾਲਕ ਨਾਥ ਜੀ ਦੇ ਉੱਚੇ ਆਦਰਸ਼ਾਂ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨਾਲ ਜੋੜਨਾ ਵੀ ਹੈ। ਸਮਾਗਮ ਦੌਰਾਨ ਧਾਰਮਿਕ ਕੀਰਤਨ, ਅਰਦਾਸ ਅਤੇ ਸੰਗਤਾਂ ਲਈ ਲੰਗਰ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਅੰਤ ਵਿੱਚ ਸਮੂਹ ਸੰਗਤ ਨੇ ਦੇਸ਼, ਸਮਾਜ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਤੇ ਸਮੂਹ ਕਮੇਟੀ ਮੈਂਬਰ ਮਜੂਦ ਸਨ।

Rup Nagar, Rupnagar | Jul 29, 2026