ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੀਵਾਲੀ ਅਤੇ ਗੁਰਪੁਰਬ ਮੌਕੇ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਕੱਢੇ ਗਏ ਡਰਾਅ
Sri Muktsar Sahib, Muktsar | Oct 17, 2025
ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਦੇਖ-ਰੇਖ ਵਿੱਚ ਅਪਲਾਈ ਕਰਨ ਵਾਲਿਆਂ ਦੀ ਹਾਜਰੀ ਵਿਚ ਕੱਢੇ ਗਏ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਡਰਾਅ ਲਈ ਜ਼ਿਲ੍ਹੇ ਵਿੱਚ 2105 ਅਰਜੀਆਂ ਆਈਆਂ ਸਨ, ਜਿੰਨ੍ਹਾਂ ਵਿੱਚੋਂ ਡਰਾਅ ਰਾਹੀਂ ਸ੍ਰੀ ਮੁਕਤਸਰ ਸਾਹਿਬ ਲਈ 15, ਮਲੋਟ ਲਈ 10 ਅਤੇ ਗਿੱਦੜਬਾਹਾ ਲਈ 5 ਆਰਜ਼ੀ ਲਾਇਸੰਸ ਜਾਰੀ