ਭਿੱਖੀਵਿੰਡ: ਪਿੰਡ ਬੈਂਕਾਂ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸ਼ੱਕਰੀ ਨੇ ਨਰੇਗਾ ਵਰਕਰਾਂ ਦੇ ਨਾਲ ਕੀਤੀ ਹੰਗਾਮੀ ਮੀਟਿੰਗ
ਪਿੰਡ ਬੈਂਕਾ ਵਿਖੇ ਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸ਼ੱਕਰੀ ਨੇ ਦੱਸਿਆ ਕਿ ਨਰੇਗਾ ਵਰਕਰਾਂ ਵੱਲੋਂ ਨਰੇਗਾ ਦੇ ਕੰਮ ਕੀਤੇ ਨੂੰ ਦੋ ਮਹੀਨੇ ਹੋ ਚੁੱਕੇ ਹਨ ਪਰ ਇਹਨਾਂ ਦੇ ਖਾਤਿਆਂ ਦੇ ਵਿੱਚ ਸਰਕਾਰ ਵੱਲੋਂ ਕੋਈ ਵੀ ਪੈਸਾ ਨਹੀਂ ਪਾਇਆ ਗਿਆ। NWU ਪ੍ਰਧਾਨ ਨੇ ਡੀਸੀ ਕੋਲੋਂ ਮੰਗ ਕੀਤੀ ਕਿ ਇਹਨਾਂ ਗਰੀਬ ਪਰਿਵਾਰਾਂ ਦੇ ਕੀਤੇ ਕੰਮਾਂ ਦੇ ਪੈਸੇ ਇਹਨਾਂ ਦੇ ਖਾਤਿਆਂ ਵਿੱਚ ਪਾਏ ਜਾਣ।