ਮੁਕਤਸਰ: ਬਠਿੰਡਾ ਰੋਡ ਤੇ ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਗਠਿਤ ਕਮੇਟੀ ਦੀ ਮੀਟਿੰਗ
ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫੀਲਡ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਅਤੇ ਵਿਚਾਰ ਵਟਾਂਦਰੇ ਕਰਨ ਲਈ ਅੱਜ ਦਫ਼ਤਰ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ।