ਗਿੱਦੜਬਾਹਾ: ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਪਿੰਡ ਭੁੱਟੀਵਾਲਾ ਵਿਖੇ ਹੋਈ ਨੁੱਕੜ ਮੀਟਿੰਗ
ਪਿੰਡ ਭੁੱਟੀ ਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਇੱਕ ਨੁਕੜ ਮੀਟਿੰਗ ਪਿੰਡ ਦੀ ਪੰਚਾਇਤੀ ਧਰਮਸ਼ਾਲਾ ਦੇ ਵਿੱਚ ਹੋਈ ਹੈ ਅਤੇ ਇਸ ਮੀਟਿੰਗ ਦੇ ਵਿੱਚ ਵੱਖ-ਵੱਖ ਬੁਲਾਰਿਆਂ ਦੇ ਵੱਲੋਂ ਸੰਬੋਧਨ ਕੀਤਾ ਗਿਆ। ਇਸ ਸਮੇਂ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਬੀਤੇ ਦਿਨੀ ਹੋਈ ਬਾਰਿਸ਼ ਦੇ ਨਾਲ ਕਈ ਗਰੀਬ ਪਰਿਵਾਰਾਂ ਦੇ ਮਕਾਨ ਡਿੱਗ ਗਏ ਹਨ। ਉਹਨਾਂ ਗਰੀਬ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।