ਭਿੱਖੀਵਿੰਡ: ਪਿੰਡ ਮਰਗਿੰਦਪੁਰਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਦੇ ਡਾਇਰੈਕਟਰ ਜਸਬੀਰ ਸਿੰਘ ਸੁਰ ਸਿੰਘ ਨੇ ਲੋਕਾਂ ਦੀਆਂ ਬਿਜਲੀ ਸਬੰਧੀ ਸੁਣੀਆਂ ਮੁਸ਼ਕਲਾਂ
ਪਿੰਡ ਮਰਗਿੰਦਪੁਰਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਦੇ ਡਾਇਰੈਕਟਰ ਜਸਬੀਰ ਸਿੰਘ ਸੁਰ ਸਿੰਘ ਨੇ ਲੋਕਾਂ ਦੀਆਂ ਬਿਜਲੀ ਸਬੰਧੀ ਮੁਸ਼ਕਲਾਂ ਸੁਣੀਆਂ ਤੇ ਕਈਆਂ ਦਾ ਮੌਕੇ 'ਤੇ ਹੀ ਹੱਲ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਬਾਕੀ ਕੰਮ ਰਹਿੰਦੇ ਹਨ ਉਹ ਜਲਦੀ ਹੀ ਕਰਵਾ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੀ ਆਪਣੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਹ ਜਲਦੀ ਹੀ ਪੂਰੇ ਕੀਤੇ ਜਾ ਰਹੇ ਹਨ।