ਸੰਗਰੂਰ: ਬਸਪਾ ਨੇ ਲੋਕ ਸਭਾ ਸੀਟ ਸੰਗਰੂਰ ਤੋਂ ਸੇਵਾ ਮੁਕਤ ਡਿਪਟੀ ਡਾਇਰੈਕਟਰ ਮੱਖਣ ਸਿੰਘ ਨੂੰ ਐਲਾਨਿਆ ਉਮੀਦਵਾਰ
ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਲਈ ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ । ਉਨ੍ਹਾਂ ਦੇ ਨਾਂਅ ਦਾ ਐਲਾਨ ਪਾਰਟੀ ਦੇ ਚੰਡੀਗੜ੍ਹ-ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਸੀਟਾਂ ’ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।