ਪਟਿਆਲਾ: ਮੇਅਰ ਤੇ ਡੀ.ਸੀ. ਨੇ 22 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ
ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਐਡਵਾਈਜਰੀ ਕਮੇਟੀ ਦੇ ਮੈਂਬਰ ਸੀ.ਏ ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 22 ਸਤੰਬਰ ਨੂੰ ਅੱਸੂ ਦੇ ਨਵਰਾਤਰਿਆਂ ਦੀ ਸ਼ੁਭ-ਆਰੰਭਤਾ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਤਿਆਰੀਆਂ ਸਮੇਤ ਹੋਰ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ।