ਪਠਾਨਕੋਟ: ਪਠਾਨਕੋਟ 'ਚ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਤੇਜ਼
ਪਠਾਨਕੋਟ ਵਿੱਚ ਤਿਉਹਾਰਾਂ ਦੇ ਚਲਦਿਆਂ ਐਸਐਸਪੀ ਮਨਪ੍ਰੀਤ ਸਿੰਘ ਕੰਬੋਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਕਾਸੋ ਆਪਰੇਸ਼ਨ ਚਲਾਏ ਗਏ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।