ਗੁਰਦਾਸਪੁਰ: ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਦੇ ਪੁਖਤਾ ਪ੍ਰਬੰਧਾਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਜਾਣੂੰ।
ਅੱਜ ਅਮਨਦੀਪ ਬਾਂਸਲ, ਚੋਣ ਆਬਜ਼ਰਵਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਕਮਿਸ਼ਨਰ (ਜ),ਆਦਿਤਿਆ ਗੁਪਤਾ, ਸਮੂਹ ਐਸ. ਡੀ. ਐਮ .ਐਮ ਅਤੇ ਰਿਟਰਨਿੰਗ ਅਫਸਰਾਂ ਦੇ ਨਾਲ ਚੋਣ ਤਿਆਰੀਆਂ ਦੀ ਸਮੀਖਿਆ ਮੀਟਿੰਗ ਕੀਤੀ ਗਈ ਅਤੇ ਕਿਹਾ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਨੂੰ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ।