ਮੁਕਤਸਰ: ਸੀਆਈਏ ਸਟਾਫ਼ ਦਾ ਅਫ਼ਸਰ ਬਣ ਕੇ ਫਿਰੋਤੀ ਮੰਗਣ ਵਾਲੇ 5 ਵਿਅਕਤੀਆਂ ਦੇ ਗਿਰੋਹ ਦਾ ਪਰਦਾਫਾਸ਼ : ਐਸਐਸਪੀ
ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਸੀਆਈਏ ਸਟਾਫ ਅਫਸਰ ਬਣ ਕੇ ਫਿਰੋਤੀ ਮੰਗਣ ਵਾਲੇ ਪੰਜ ਵਿਅਕਤੀਆਂ ਦੇ ਗਿਰੋਹ ਨੂੰ ਕਾਬੂ ਕੀਤਾ। ਜਿਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਸਬੰਧ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।