ਨਵਾਂਸ਼ਹਿਰ: ਮਠਿਆਈਆਂ ਵਿੱਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਨਵਾਂਸ਼ਹਿਰ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਅਮਨ ਸੂਦ ਦੀ ਅਗਵਾਈ ਹੇਠ ਵੱਖ-ਵੱਖ ਮਠਿਆਈਆਂ ਦੇ ਸੈਂਪਲ ਭਰੇ ਗਏ ਹਨ। ਗੈਰ-ਮਿਆਰੀ ਚੀਜ਼ਾਂ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।