ਮਲੋਟ: ਡੀਏਵੀ ਕਾਲਜ ਵਿਖੇ ਅਜ਼ਾਦੀ ਦਾ ਜਸ਼ਨ ਮਨਾਉਂਦੇ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਸਹੁੰ ਚੁੱਕ ਸਮਾਗਮ ਤੇ ਜਾਗਰੂਕਤਾ ਰੈਲੀ ਦਾ ਕੀਤਾ ਗਿਆ ਆਯੋਜਨ
Malout, Muktsar | Aug 14, 2024 ਡੀ. ਏ. ਵੀ. ਕਾਲਜ ਮਲੋਟ ਵਿਖੇ ਪ੍ਰਿੰਸੀਪਲ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਐਨ. ਐਸ. ਐਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਤੇ ਡਾ. ਵਿਨੀਤ ਕੁਮਾਰ ਅਤੇ ਐਨ. ਸੀ. ਸੀ. ਦੇ ਸੀ.ਟੀ.ਓ. ਮਿਸਟਰ ਸਾਹਿਲ ਗੁਲਾਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੇ ਨਾਲ ਨਾਲ ਨਸ਼ੇ ਦਾ ਸੇਵਨ ਨਾ ਕਰਨ ਲਈ ਸੰਹੁ ਚੁੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਤਕਰੀਬਨ 200 ਵਲੰਟੀਅਰਜ਼ ਦੇ ਹਿੱਸਾ ਲਿਆ।