ਨਵਾਂਸ਼ਹਿਰ: ਨਵਾਂਸ਼ਹਿਰ ਅਤੇ ਰਾਹੋਂ ਦੇ ਦੁਸਹਿਰਾ ਮੇਲਿਆਂ ਵਿੱਚ ਪਹੁੰਚੇ ਵਿਧਾਇਕ ਨੱਛਤਰ ਪਾਲ
ਵਿਧਾਇਕ ਨੱਛਤਰ ਪਾਲ ਨੇ ਨਵਾਂਸ਼ਹਿਰ ਅਤੇ ਰਾਹੋਂ ਵਿਖੇ ਦੁਸਹਿਰੇ ਦੇ ਮੇਲਿਆਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਦੁਸਹਿਰੇ ਦੀਆਂ ਵਧਾਈਆਂ ਵੀ ਦਿੱਤੀਆਂ।