ਨਵਾਂਸ਼ਹਿਰ: ਅੱਖਾਂ ਦੇ ਕੈਂਪ ਵਿੱਚ 32 ਮਰੀਜ਼ਾਂ ਦੇ ਹੋਣਗੇ ਆਪ੍ਰੇਸ਼ਨ
ਨਵਾਂਸ਼ਹਿਰ ਵਿੱਚ ਮਹਾਸਾਧਵੀ ਸ੍ਰੀ ਮਥੁਰਾ ਦੇਵੀ ਜੀ ਮਹਾਰਾਜ ਦੀ 80ਵੀਂ ਬਰਸੀ ਮੌਕੇ ਲਗਾਏ ਗਏ ਅੱਖਾਂ ਦੇ ਕੈਂਪ ਵਿੱਚ 270 ਮਰੀਜ਼ਾਂ ਦੀ ਜਾਂਚ ਹੋਈ, ਜਿਨ੍ਹਾਂ ਵਿੱਚੋਂ 32 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ ਹਨ। ਇਹ ਆਪ੍ਰੇਸ਼ਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਕੀਤੇ ਜਾਣਗੇ।