ਪਟਿਆਲਾ: ਪੱਛੜੀਆਂ ਸ੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਸਮੇਂ ਸਿਰ ਮਿਲੇ - ਮਲਕੀਤ ਥਿੰਦ
ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਪੰਜਾਬ ਵਿੱਚ ਸਾਰੇ ਯੋਗ ਪੱਛੜੀ ਸ਼੍ਰੇਣੀਆਂ ਦੇ ਲੋਕਾਂ ਤੱਕ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ।