ਪਠਾਨਕੋਟ: ਮੋਗਾ ਵਿਧਾਇਕ ਅਮਨਦੀਪ ਅਰੋੜਾ ਦੇ ਘਰ 42 ਘੰਟੇ ਈਡੀ ਛਾਪੇਮਾਰੀ 'ਤੇ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਬਿਆਨ
ਮੋਗਾ ਦੇ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਹੋਈ 42 ਘੰਟੇ ਦੀ ਈਡੀ ਛਾਪੇਮਾਰੀ 'ਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਾਜਪਾ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਹੈ। ਮੰਤਰੀ ਨੇ ਕਿਹਾ ਕਿ ਛਾਪੇਮਾਰੀ 'ਚ ਕੁਝ ਨਹੀਂ ਮਿਲਿਆ ਅਤੇ ਵਿਧਾਇਕ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਲਾਲਚ ਦਿੱਤਾ ਗਿਆ ਸੀ।