ਰੂਪਨਗਰ: ਨੰਗਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਕੀਤਾ ਫੈਸਲਾ
ਨੰਗਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਹਜੇ ਵੀ ਜਾਰੀ ਹੈ। ਇਸ ਮੌਕੇ ਉਨਾਂ ਨੰਗਲ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਸਾਨੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਅਤੇ ਸੰਜੇ ਸਾਨੀ ਵੱਲੋਂ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਵਿੱਚ ਸ਼ਾਮਿਲ ਵੀ ਹੋਏ ਉਹਨਾਂ ਕਿਹਾ ਕਿ ਨਗਰ ਕੌਂਸਲ ਨੰਗਲ ਦਾ ਹਰ ਇੱਕ ਕੌਂਸਲਰ ਇਹਨਾਂ ਲੋਕਾਂ ਦੇ ਨਾਲ ਹੈ ਇਹਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਹੀਂ ਹੋਣ ਦਿੱਤੀ ਜਾਵੇਗੀ