ਜਲੰਧਰ 1: ਭਾਰਗੋ ਕੈਂਪ ਅੱਡੇ ਵਿਖੇ ਨੌਜਵਾਨ ਦੇ ਹੋਏ ਕਤਲ ਕਾਂਡ ਤੋਂ ਬਾਅਦ ਆਰੋਪੀਆਂ ਦੀ ਗ੍ਰਿਫਤਾਰੀ ਤੇ ਪਰਿਵਾਰਿਕ ਮੈਂਬਰਾਂ ਨੇ ਦਿੱਤਾ ਧਰਨਾ
ਬੀਤੇ ਕੁਝ ਦਿਨ ਪਹਿਲਾਂ ਭਾਰਗੋ ਕੈਂਪ ਅੱਡੇ ਵਿਖੇ ਇੱਕ ਨੌਜਵਾਨ ਦਾ ਕਤਲ ਹੋ ਗਿਆ ਸੀ। ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਹਲੇ ਵੀ ਮੁੱਖ ਆਰੋਪੀ ਨਹੀਂ ਗ੍ਰਿਫਤਾਰ ਕੀਤੇ ਗਏ ਜਿਸ ਤੇ ਕਿ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਵੱਲੋਂ ਭਾਰਗੋ ਕੈਂਪ ਅੱਡੇ ਵਿਖੇ ਧਰਨਾ ਦਿੱਤਾ ਗਿਆ ਹੈ ਅਤੇ ਰੋਡ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਗਿਆ ਹੈ ਤੇ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੇ ਵੀ ਕਾਫੀ ਆਰੋਪ ਲਗਾਏ ਹਨ।