ਬਲਾਚੌਰ: ਮੋਦੀ ਸਰਕਾਰ ਤੋਂ ਪੰਜਾਬ ਦਾ ਹਿੰਦੂ ਬਿਲਕੁਲ ਵੀ ਸੰਤੁਸ਼ਟ ਨਹੀਂ: ਸ਼ਿਵ ਸੈਨਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ
ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੁਮਾਰ ਨੇ ਬਲਾਚੌਰ ਵਿਖੇ ਨਿੱਜੀ ਹੋਟਲ ਵਿੱਚ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਤੋਂ ਪੰਜਾਬ ਦਾ ਹਿੰਦੂ ਬਿਲਕੁਲ ਵੀ ਸੰਤੁਸ਼ਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜ਼ਰੂਰ ਖ਼ੁਸ਼ੀ ਹੈ ਕਿ ਰਾਮ ਮੰਦਰ ਨੂੰ ਲੈ ਕੇ ਜਿਹੜੀ ਰਾਜਨੀਤੀ ਹੋ ਰਹੀ ਸੀ ਉਸ 'ਤੇ ਲਗਾਮ ਲੱਗੀ ਹੈ ਅਤੇ 370 ਧਾਰਾ ਖ਼ਤਮ ਕਰ ਕੇ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੈ।