ਅਜਨਾਲਾ: ਰਾਜਾਸਾਂਸੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ ਕਰਨ ਦੀ ਹੋਈ ਵੀਡਿਓ ਵਾਇਰਲ
ਰਾਜਾਸਾਂਸੀ ਤੋਂ ਭਾਜਪਾ ਦੇ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਦਾ ਕਿਸਾਨਾਂ ਵੱਲੋਂ ਵਿਰੋਧ ਕਰਨ ਦੀ ਵੀਡਿਓ ਵਾਇਰਲ ਹੋ ਰਹੀ ਹੈ । ਇਹ ਵੀਡਿਓ ਹਲਕਾ ਰਾਜਾਸਾਂਸੀ ਦੀ ਦੱਸੀ ਜਾ ਰਹੀ ਹੈ ਜਿਸ ਵਿੱਚ ਭਾਜਪਾ ਇੰਚਾਰਜ ਮੁਖਵਿੰਦਰ ਸਿੰਘ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ । ਜਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਭਾਜਪਾ ਦੇ ਆਗੂਆਂ ਦਾ ਚੋਣ ਪ੍ਰਚਾਰ ਦੌਰਾਨ ਵਿਰੋਧ ਕੀਤਾ ਜਾਵੇਗਾ।