ਸੁਲਤਾਨਪੁਰ ਲੋਧੀ: ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 12 ਸਰਕਾਰੀ ਸਕੂਲ ਅਗਲੇ ਦੋ ਦਿਨ ਬੰਦ ਰਹਿਣਗੇ-ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ 12 ਸਰਕਾਰੀ ਸਕੂਲ 15 ਤੇ 16 ਸਤੰਬਰ ਨੂੰ ਬੰਦ ਰਹਿਣਗੇ | ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਇਹ ਫ਼ੈਸਲਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸੌਂਪੀ ਗਈ ਰਿਪੋਰਟ ਦੇ ਆਧਾਰ 'ਤੇ ਲਿਆ ਗਿਆ ਹੈ | ਦੂਸਰੇ ਪਾਸੇ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਨੇ ਹੜ੍ਹ ਪ੍ਰਭਾਵਿਤ ਸਰਕਾਰੀ ਸਕੂਲਾਂ ਵਿਚੋਂ ਗਾਰ ਕੱਢਣ ਦੀ ਜਿੰਮੇਵਾਰੀ ਸੰਭਾਲੀ ਹੈ |