ਪਟਿਆਲਾ: ਜਨਗਣਨਾ-2027 ਲਈ ਤਿਆਰੀਆਂ ਮੁਕੰਮਲ, 1 ਦਸੰਬਰ ਤੋਂ ਸ਼ੁਰੂ ਹੋਵੇਗਾ ਦੂਜਾ ਫੇਸ
ਪਟਿਆਲਾ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਜਾਰੀ ਹਨ। ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਮੁਕੰਮਲ ਹੋ ਚੁੱਕੀ ਹੈ। ਮੁੱਖ ਗਿਣਤੀ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗਾ, ਜਿਸ ਵਿੱਚ ਗਿਣਤੀਕਾਰ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ। ਪ੍ਰਸ਼ਾਸਨ ਨੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।