ਮਲੋਟ: ਡਾ. ਬੀ.ਆਰ.ਅੰਬੇਡਕਰ ਬਲੱਡ ਡੋਨਰ ਕਲੱਬ ਮਲੋਟ ਵੱਲੋਂ ਸਰਕਾਰੀ ਹਸਪਤਾਲ ਵਿਖੇ ਖੂਨ ਦਾਨ ਕੈਂਪ ਕੱਲ੍ਹ 17 ਜੁਲਾਈ ਨੂੰ
Malout, Muktsar | Jul 16, 2024 ਡਾ. ਬੀ. ਆਰ. ਅੰਬੇਡਕਰ ਬਲੱਡ ਡੋਨਰ ਕਲੱਬ (ਰਜਿ.) ਮਲੋਟ ਦੇ ਪ੍ਰਧਾਨ ਸੰਦੀਪ ਖਟਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਲੱਬ ਦੇ ਸੀਨੀਅਰ ਸਲਾਕਾਰ ਸਵ. ਸ੍ਰੀ ਨਰੇਸ਼ ਚਰਾਇਆ ਦੇ ਜਨਮਦਿਨ ਮੌਕੇ ਉਹਨਾਂ ਦੀ ਯਾਦ ਵਿੱਚ ਕਲੱਬ ਵੱਲੋਂ 16ਵਾਂ ਵਿਸ਼ਾਲ ਖੂਨਦਾਨ ਕੈਂਪ 17 ਜੁਲਾਈ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਵਲ ਹਸਪਤਾਲ ਮਲੋਟ ਦੇ ਬਲੱਡ ਬੈਂਕ ਵਿਖੇ ਲਗਾਇਆ ਜਾ ਰਿਹਾ ਹੈ।