ਬਲਾਚੌਰ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ
ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।