ਫਾਜ਼ਿਲਕਾ: ਫਾਜ਼ਿਲਕਾ ਗੋਲੀਕਾਂਡ: ਭਾਜਪਾ ਆਗੂ ਰਮੇਸ਼ ਕਟਾਰੀਆ ਨੇ ਪੁਲਿਸ ਦੀ ਕਾਰਜਸ਼ੈਲੀ 'ਤੇ ਚੁੱਕੇ ਸਵਾਲ
ਫਾਜ਼ਿਲਕਾ ਦੀ ਨਵੀਂ ਆਬਾਦੀ ਵਿੱਚ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਭਾਜਪਾ ਮੰਡਲ ਪ੍ਰਧਾਨ ਰਮੇਸ਼ ਕਟਾਰੀਆ ਨੇ ਪੁਲਿਸ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਘਟਨਾ ਵਾਲੀ ਥਾਂ 'ਤੇ ਸਮੇਂ ਸਿਰ ਨਹੀਂ ਪਹੁੰਚੀ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ।